Breaking News
Home / ਨਵੀਆਂ ਖਬਰਾਂ / ਜਹਾਜ਼ ਚ ਬੀਬੀ ਦਾ ਕਾਰਨਾਮਾ ਟੌਇਲਟ ਸਮਝ ਕੇ ਪਾ ਲਿਆ ਜਹਾਜ਼ ਦੀ ਤਾਕੀ ਨੂੰ ਹੱਥ ਤੇ ਫਿਰ

ਜਹਾਜ਼ ਚ ਬੀਬੀ ਦਾ ਕਾਰਨਾਮਾ ਟੌਇਲਟ ਸਮਝ ਕੇ ਪਾ ਲਿਆ ਜਹਾਜ਼ ਦੀ ਤਾਕੀ ਨੂੰ ਹੱਥ ਤੇ ਫਿਰ

ਇੰਟਰਨੈਸ਼ਨਲ ਏਅਰਲਾਈਨਜ਼ ( PIA ) ਦੀ ਉਡਾਣ ਵਿੱਚ ਸਵਾਰ ਮਹਿਲਾ ਮੁਸਾਫਰ ਨੇ ਭੁਲੇਖੇ ਨਾਲ ਐਮਰਜੈਂਸੀ ਡੋਰ ਨੂੰ ਬਾਥਰੂਮ ਦਾ ਦਰਵਾਜ਼ਾ ਸਮਝ ਕੇ ਖੋਲ੍ਹ ਦਿੱਤਾ । ਇਸ ਨਾਲ ਹਫੜਾ – ਦਫੜੀ ਦਾ ਮਾਹੌਲ ਬਣ ਗਿਆ ਪਰ ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ਉਸ ਸਮੇਂ ਹਵਾਈ ਪੱਟੀ ‘ਤੇ ਹੀ ਮੌਜੂਦ ਸੀ ।

ਪੀਆਈਏ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੀ ਮਨਚੈਸਟਰ ਨੂੰ ਜਾਣ ਵਾਲੀ ਉਡਾਣ PK – 702 ਇਸ ਘਟਨਾ ਕਰਕੇ ਸੱਤ ਘੰਟੇ ਦੇਰ ਨਾਲ ਉੱਡੀ । ਜਹਾਜ਼ ਨੇ ਸ਼ੁੱਕਰਵਾਰ ਰਾਤ ਨੂੰ ਉਡਾਣ ਭਰਨੀ ਸੀ ਪਰ ਮੁਸਾਫਰ ਨੇ ਭੁਲੇਖੇ ਨਾਲ ਐਮਰਜੈਂਸੀ ਗੇਟ ਖੋਲ੍ਹ ਦਿੱਤਾ । ਘਟਨਾ ਮਗਰੋਂ ਜਹਾਜ਼ ਦੇ ਅਮਲੇ ਨੇ 40 ਮੁਸਾਫਰਾਂ ਨੂੰ ਸਮਾਨ ਸਮੇਤ ਹੇਠਾਂ ਉਤਾਰ ਦਿੱਤਾ । ਇਸ ਮਗਰੋਂ ਜਹਾਜ਼ ਦੀ ਜਾਂਚ ਹੋਈ ਤੇ ਮੁਸਾਫਰਾਂ ਨੂੰ ਹੋਟਲ ਵਿੱਚ ਠਹਿਰਾਇਆ ਗਿਆ ।

ਪੀਏਆਈ ਦੇ ਮੁੱਖ ਕਾਰਜਕਾਰੀ ਏਅਰ ਮਾਰਸ਼ਲ ਅਰਸ਼ਦ ਮਲਿਕ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ । ਪਾਕਿਸਤਾਨ ਦੀ ਕੌਮੀ ਉਡਾਨ ਕੰਪਨੀ ਕਈ ਸਾਲਾਂ ਤੋਂ ਘਾਟੇ ਵਿੱਚ ਚੱਲ ਰਹੀ ਹੈ ਤੇ ਸਰਕਾਰ ਇਸ ਦੀ ਹਾਲਤ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ ।

Leave a Reply

Your email address will not be published. Required fields are marked *